Thursday, March 19, 2026

ਸਿਹਤ ਅਤੇ ਸਿੱਖਿਆ ਦੇ ਬਜ਼ਟ ‘ਚ ਅੰਮ੍ਰਿਤਸਰ ਨੂੰ ਕੀਤਾ ਨਜ਼ਰਅੰਦਾਜ਼ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – 2022-23 ਦੇ ਸਲਾਨਾ ਬਜ਼ਟ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੰਮ੍ਰਿਤਸਰ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇਸ਼ੀਹਰ ਵਾਸੀਆਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਇਆ ਗਿਆ ਹੈ।ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਕਿਹਾ ਹੈ ਕਿ ਗੁਰੂ ਨਗਰੀ ਦੇ ਪ੍ਰਮੁੱਖ ਸ਼ਹਿਰੀਆਂ ਨੇ ਖਜ਼ਾਨਾ ਮੰਤਰੀ ਨੂੰ ਟੂਰਿਜ਼ਮ, ਇਨਫਰਮੇਸ਼ਨ ਤਕਨਾਲੋਜੀ ਤੇ ਉਦਯੋਗਾਂ ਆਦਿ ਨੂੰ ਆਰਥਿਕ ਇਮਦਾਦ ਮੁਹੱਈਆ ਕਰਨ ਦੇ ਨਾਲ-ਨਾਲ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਵਿਸ਼ੇਸ਼ ਬਜ਼ਟ ਸਹਾਇਤਾ ਦੇਣ ਦੀ ਬੇਨਤੀ ਕੀਤੀ ਸੀ।ਪ੍ਰੰਤੂ ਉਨ੍ਹਾਂ ਬਜ਼ਟ ਪੇਸ਼ ਕਰਦੇ ਸਮੇਂ ਗੁਰੂ ਨਗਰੀ ਅੰਮ੍ਰਿਤਸਰ ਵਾਸੀਆਂ ਨੂੰ ਨਿਰਾਸ਼ ਕੀਤਾ ਹੈ।ਅਣਖੀ ਨੇ ਕਿਹਾ ਕਿ ਖਜ਼ਾਨਾ ਮੰਤਰੀ ਨੇ ਬਜ਼ਟ ਦਸਤਾਵੇਜ਼ ਪੜ੍ਹਦਿਆਂ ਪਟਿਆਲਾ ਅਤੇ ਫਰੀਦਕੋਟ ਵਿਖੇ ‘ਸੁਪਰ ਸਪੈਸ਼ਲਿਸਟ’ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਵਾਲੇ ਹਸਪਤਾਲ ਸਥਾਪਿਤ ਕਰਨ ਐਲਾਨ ਕੀਤਾ ਹੈ।
              ਉਨਾਂ ਕਿਹਾ ਕਿ ਅੰਮ੍ਰਿਤਸਰ ਵਿਕਾਸ ਮੰਚ ਦੀ ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਪਾਸੋਂ ਇਹ ਮੰਗ ਹੈ ਕਿ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨਾਲ ਵਿਖੇ ਵੀ ਸੁਪਰ ਸਪੈਸ਼ਲਿਸਟ ਸੇਵਾਵਾਂ ਪ੍ਰਦਾਨ ਕਰਨ ਵਾਲ਼ੇ ਹਸਪਤਾਲ ਦੀ ਸਥਾਪਨਾ ਕੀਤੀ ਜਾਵੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਵੀ ਘੱਟੋ-ਘੱਟ 200 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਪ੍ਰਦਾਨ ਕੀਤੀ ਜਾਵੇ, ਤਾਂ ਕਿ ਇਹ ਯੂਨੀਵਰਸਿਟੀ ਵੀ ਆਪਣੀਆਂ ਵਿੱਤੀ ਲੋੜਾਂ ਸੌਖਿਆਂ ਪੂਰੀਆਂ ਕਰਨ ਦੇ ਸਮਰੱਥ ਹੋ ਸਕੇ।ਇਸ ਦੇ ਨਾਲ-ਨਾਲ ਅੰਮ੍ਰਿਤਸਰ ਦੇ ਟੂਰਿਜ਼ਮ, ਇੰਨਫਰਮੇਸ਼ਨ ਟੈਕਨਾਲੋਜੀ, ਉਦਯੋਗਾਂ ਦੀ ਤਰੱਕੀ ਲਈ ਵਿਸ਼ੇਸ਼ ਅਥਾਰਟੀ ਕਾਇਮ ਕਰਕੇ ਲੋੜੀਂਦੇ ਫੰਡ ਮੁਹੱਈਆ ਕੀਤੇ ਜਾਣ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …