ਭੀਖੀ, 29 ਜੂਨ (ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਨੈਸ਼ਨਲ ਕਾਲਜ਼ੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ
ਐਲਾਨਿਆ ਨਤੀਜਾ 100 ਫੀਸਦ ਰਿਹਾ ਹੈ।ਕਾਲਜ ਦੇ ਮੀਡੀਆ ਇੰਚਾਰਜ਼ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਜਿਆਦਾਤਰ ਵਿਦਿਆਰਥੀਆਂ ਦੇ ਨੰਬਰ 75% ਤੋਂ ਉਪਰ ਰਹੇ।ਸਕੂਲ ਦੇ ਆਰਟਸ ਗਰੁੱਪ ਵਿਚੋਂ ਨਵਦੀਪ ਸਿੰਘ ਨੇ 84% ਅੰਕਾਂ ਨਾਲ ਪਹਿਲਾ, ਮਨਪ੍ਰੀਤ ਸਿੰਘ ਨੇ 81% ਅੰਕਾਂ ਨਾਲ ਦੂਜਾ ਅਤੇ ਜਗਦੀਪ ਸਿੰਘ ਨੇ 80% ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਮਰਸ ਗਰੁੱਪ ਵਿਚੋਂ ਗਗਨਦੀਪ ਕੌਰ ਨੇ 82% ਨਾਲ ਪਹਿਲਾ, ਗਗਨਦੀਪ ਕੌਰ ਨੇ 79% ਨਾਲ ਦੂਜਾ ਅਤੇ ਮਮਤਾ ਨੇ 75% ਨਾਲ ਤੀਸਰਾ ਸਥਾਨ ਹਾਸਿਲ ਕੀਤਾ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ਤੇ ਵਧਾਈ ਦਿੱਤੀ ਅਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਕਲਾਸ ਇੰਚਾਰਜ ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਅਵਤਾਰ ਸਿੰਘ, ਪ੍ਰੋ. ਬਲਵਿੰਦਰ ਕੌਰ, ਪ੍ਰੋ. ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media