Sunday, May 31, 2026

ਬਾਰਵੀਂ ਪ੍ਰੀਖਿਆ ’ਚੋਂ ਮੈਰਿਟ ਹਾਸਲ ਕਰਨ ਵਾਲੇ ਜ਼ਿਲੇ ਦੇ ਪੰਜ ਵਿਦਿਆਰਥੀਆਂ ਡੀ.ਸੀ ਵਲੋਂ ਵਧਾਈ

ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਆਨਲਾਈਨ ਪ੍ਰਣਾਲੀ ਰਾਹੀਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲਾ ਸੰਗਰੂਰ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਪਾਇਲ, ਅੰਸ਼ ਕਾਂਤ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਹੌਂਸਲਾ ਅਫ਼ਜਾਈ ਕਰਦਿਆਂ ਉਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।ਜੋਰਵਾਲ ਨੇ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ, ਜਦੋਂ ਇਨਾਂ ਵਿਦਿਆਰਥੀਆਂ ਨੇ ਆਪਣੇ ਜੀਵਨ ਨੂੰ ਬੁਲੰਦੀਆਂ ’ਤੇ ਲਿਜਾਣ ਵੱਲ ਉਮੰਗ ਤੇ ਸਫ਼ਲਤਾ ਦੀ ਇੱਕ ਅਹਿਮ ਉਡਾਣ ਭਰੀ ਹੈ।
                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਵੀਂ ਜਮਾਤ ਦੀ ਪ੍ਰੀਖਿਆ ਵਿਚੋਂ ਆਪਣੀ ਦਿਨ ਰਾਤ ਦੀ ਮਿਹਨਤ ਸਦਕਾ ਮੈਰਿਟ ’ਤੇ ਆ ਕੇ ਇਨਾਂ ਵਿਦਿਆਰਥੀਆਂ ਨੇ ਪੂਰੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ।ਜਿਸ ਲਈ ਇਹ ਵਿਦਿਆਰਥੀ ਵਧਾਈ ਦੇ ਪਾਤਰ ਹਨ।ਜੋਰਵਾਲ ਨੇ ਕਿਹਾ ਕਿ ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਨੰਬਰ ਹਾਸਲ ਕਰਨ ਵਾਲੇ ਇਹ ਵਿਦਿਆਰਥੀ ਆਪਣੀ ਦਿਲਚਸਪੀ ਮੁਤਾਬਕ ਖੇਤਰਾਂ ਦੀ ਚੋਣ ਕਰਕੇ ਭਵਿੱਖ ਵਿੱਚ ਜ਼ਰੂਰ ਬੁਲੰਦੀਆਂ ਹਾਸਲ ਕਰਨਗੇ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ ਅਤੇ ਸਫ਼ਲਤਾ ਹਾਸਲ ਕਰਨ ਲਈ ਲਗਾਤਾਰ ਦ੍ਰਿੜਤਾ ਨਾਲ ਜੁੱਟੇ ਰਹਿਣ ਦਾ ਸੱਦਾ ਦਿੱਤਾ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …