ਸਮਰਾਲਾ, 29 ਜੂਨ (ਪ. ਪ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਦੇ ਬਾਰਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨਜੋਤ ਕੌਰ ਸਪੁੱਤਰੀ ਹਰਦੀਪ ਸਿੰਘ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥਣ ਹਰਮਨਜੋਤ ਕੌਰ ਦੀ ਮਿਹਨਤ ਸਦਕਾ ਹੀ ਇਸ ਮੈਰਿਟ ਦੀ ਪ੍ਰਾਪਤੀ ਹੋਈ ਹੈ।
ਇਸ ਮੌਕੇ ਵਿਦਿਆਰਥਣ ਅਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਉਸਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …