ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਕੱਤਰ ਸਿੰਘ ਨੂੰ ਸੇਵਾ ਮੁਕਤੀ ’ਤੇ
ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਨੇ ਸੇਵਾ ਮੁਕਤ ਹੋਏ ਸਕੱਤਰ ਸਿੰਘ ਦੀਆਂ ਸਿੱਖ ਸੰਸਥਾ ’ਚ ਲੰਮੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਕੇਵਲ ਸਿੰਘ ਗਿੱਲ, ਸੁਖਦੇਵ ਸਿੰਘ, ਭੂਰਾਕੋਹਨਾ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਲਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਬਾਬਾ ਸੰਤੋਖ ਸਿੰਘ ਰੱਬ ਜੀ ਸਮੇਤ ਸਕੱਤਰ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਮਜ਼ੂਦ ਸਨ।
ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਬ੍ਰਾਂਚ ’ਚ ਕਲਰਕ ਬੀਬੀ ਨਵਜੀਤ ਕੌਰ ਨੂੰ ਵੀ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media