ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਸਿੱਖਿਆ ਵਿਭਾਗ ਪਠਾਨਕੋਟ ਵਿੱਚ ਕੀਤੇ ਵਿਕਾਸ
ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸਨਰ ਹਰਬੀਰ ਸਿੰਘ ਵਲੋਂ ਇੱਕ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿੱਚ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਿੱਖਿਆ ਵਿਭਾਗ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ 545 ਸਕੂਲ ਹਨ ਅਤੇ ਇਨ੍ਹਾਂ ਵਿੱਚ ਪੜਨ ਵਾਲੇ ਕਰੀਬ 28855 ਵਿਦਿਆਰਥੀਆਂ ਨੂੰ ਵਰਦੀ ਲਈ ਪ੍ਰਤੀ ਵਿਦਿਆਰਥੀ 600 ਰੁਪਏ ਵੰਡੇ ਜਾਂਦੇ ਹਨ।ਵਿਦਿਆਰਥੀਆਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਕਿਤਾਬਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ ਅਤੇ ਕਰੀਬ 49 ਹਜਾਰ ਕਿਤਾਬ ਦਾ ਸਟਾਕ ਬਾਕੀ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਕਰੀਬ 376 ਪ੍ਰਾਇਮਰੀ ਸਕੂਲਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਰਟ ਸਕੂਲ ਬਣਾਇਆ ਗਿਆ ਹੈ।
ਡੀ.ਸੀ ਹਰਬੀਰ ਸਿੰਘ ਨੇ ਕਿਹਾ ਕਿ ਇਹ ਜਿਲ੍ਹਾ ਪਠਾਨਕੋਟ ਲਈ ਮਾਨ ਦੀ ਗੱਲ ਹੈ ਕਿ ਅਠਵੀਂ ਅਤੇ ਬਾਹਰਵੀਂ ਦੇ ਨਤੀਜਿਆਂ ਵਿੱਚ ਜਿਲ੍ਹਾ ਪਠਾਨਕੋਟ ਪਹਿਲੇ ਸਥਾਨ ‘ਤੇ ਰਿਹਾ ਹੈ।ਜਿਸ ਲਈ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵਧਾਈ ਦੇ ਪਾਤਰ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media