ਡੇਟਨ, 30 ਜੂਨ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਸੂਬੇ ਓਹਾਇਓ ਦੇ ਪ੍ਰਸਿਧ ਸ਼ਹਿਰ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਪੰਡੋਰੀ, ਭਾਈ ਜਗਜੀਤ ਸਿੰਘ ਢਾਡੀ ਤੇ ਭਾਈ ਹੀਰਾ ਸਿੰਘ ਸਾਰੰਗੀ ਮਾਸਟਰ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਦੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਮੁੱਖ ਗ੍ਰੰਥੀ ਭਾਈ ਹੇਮ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਉਹਨਾਂ ਤੋਂ ਪਹਿਲਾਂ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਸੇਵਾਦਾਰ ਕਮੇਟੀ ਨੇ ਜਿਥੇ ਸਾਧ ਸੰਗਤ ਵਲੋਂ ਸਹਿਜ ਪਾਠ ਦੀ ਸੇਵਾ ਕਰਨ, ਬੱਚਿਆਂ ਵਲੋਂ ਕੀਰਤਨ ਕਰਨ ਅਤੇ ਢਾਡੀ ਜਥੇ ਦਾ ਧੰਨਵਾਦ ਕੀਤਾ, ਉਥੇ ਉਹਨਾਂ ਨੇ ਦੱਸਿਆ ਕਿ ਪ੍ਰੋ. ਗੁਰਚਰਨ ਸਿੰਘ ਦੀ ਦੇਖ ਰੇਖ ਵਿੱਚ 1 ਜੁਲਾਈ ਤੋਂ 4 ਜੁਲਾਈ ਤੀਕ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਾਇਆ ਜਾਵੇਗਾ।
3 ਜੁਲਾਈ ਨੂੰ ਸਵੇਰੇ 10:30 ਵਜੇ ਅਮਰੀਕੀ ਝੰਡਾ ਲਹਿਰਾਇਆ ਜਾਵੇਗਾ ਤੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਬੀਵਰਕਰੀਕ ਦੇ ਕਮਿਸ਼ਨਰ ਰਿੱਕ ਪ੍ਰੇਲਸ ਇਸ ਮੋਕੇ ਵਿਸ਼ੇਸ਼ ਮਹਿਮਾਨ ਹੋਣਗੇ।ਸੰਗਤਾਂ ਨੂੰ 4 ਜੁਲਾਈ ਦੇ ਅਮਰੀਕੀ ਅਜ਼ਾਦੀ ਦਿਹਾੜੇ ਦੀ ਸ਼ਾਮ ਨੂੰ ਬੀਵਰਕਰੀਕ ਵਿੱੱਚ ਹੋਣ ਵਾਲੀ ਪਰੇਡ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ ਗਈ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …