ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 95.4 ਅਤੇ ਮਨਦੀਪ ਕੌਰ ਨੇ 95 ਫ਼ੀਸਦੀ ਸ਼ਾਨਦਾਰ ਅੰਕ ਹਾਸਲ ਕੀਤਾ ਹੈ।
ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਕਿਹਾ ਕਿ ਬੱਚਿਆਂ ਨੇ ਬੋਰਡ ਦੀ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਐਜ਼ੂਕੇਸ਼ਨ ਬੋਰਡ, ਮੋਹਾਲੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਇਸ ਕਾਲਜ ਦੇ ਕੁੱਲ 94 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 2 ਵਿਦਿਆਰਥੀਆਂ ਨੇ 95 ਪ੍ਰਤੀਸ਼ਤ, 35 ਨੇ 90 ਪ੍ਰਤੀਸ਼ਤ, 38 ਨੇ 85 ਅਤੇ 19 ਵਲੋਂ 80 ਫ਼ੀਸਦੀ ਅੰਕ ਪ੍ਰਾਪਤ ਕਰਨ ਨਾਲ ਕਾਲਜ ਦਾ ਨਤੀਜ਼ਾ 100 ਫ਼ੀਸਦੀ ਰਿਹਾ ਹੈ।
ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਦੂਰਅੰਦੇਸ਼ੀ ਸੋਚ ਸਦਕਾ ਕਾਲਜ ਦੁਆਰਾ ਵਿਦਿਆਰਥੀਆਂ ਦੀ ਸਹੂਲਤ ਲਈ ਐਸ.ਸੀ ਫ੍ਰੀ ਸਲਿਪ ਕਾਰਡ, ਗੁਣਵਤਾ ਭਰਪੂਰ ਵਿੱਦਿਆ, ਸਕਾਲਰਸ਼ਿਪ ਸਕੀਮ, ਘੱਟ ਤੋਂ ਘੱਟ ਕੋਰਸ ਫ਼ੀਸ ਅਤੇ ਬੱਚਿਆਂ ਦੇ ਆਉਣ-ਜਾਣ ਲਈ ਵਾਹਣ ਵਿਵੱਸਥਾ ਮੁਹੱਈਆ ਕਰਵਾਈ ਜਾਂਦੀ ਹੈ।
Check Also
ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …