Monday, September 16, 2024

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਲੋਂ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦਾ ਬਾਰ੍ਹਵੀਂ ਜਮਾਤ ਦਾ ਸਾਲ 2021-22 ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ਼੍ਹੇ ਵਿੱਚ ਬਾਰ੍ਹਵੀਂ ਦੇ ਕੁੱਲ 26764 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚੋਂ 25920 ਵਿਦਿਆਰਥੀ ਪਾਸ ਹੋਏ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96.85% ਰਹੀ। ਅੰਮ੍ਰਿਤਸਰ ਜ਼ਿਲ੍ਹੇ ਦੇ 13 ਵਿਦਿਆਰਥੀਆਂ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ।ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਓਲੰਪੀਅਨ ਸ਼ਮਸ਼ੇਰ ਸਿੰਘ ਸ.ਸ.ਸ.ਸਕੂਲ ਅਟਾਰੀ ਦੀ ਵਿਦਿਆਰਥਣ ਸਮਰੀਨ ਕੌਰ ਨੇ 99.20 % ਅੰਕ ਪ੍ਰਾਪਤ ਕੀਤੇ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਅਤੇ ਪੰਜਾਬ ਰਾਜ ਵਿੱਚ ਦੂਜਾ ਸਥਾਨ ਹਾਸਿਲ ਕੀਤਾ।ਅੰਮ੍ਰਿਤਸਰ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਜੁਗਰਾਜ ਸਿੰਘ ਰੰਧਾਵਾ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਵਿਖੇ ਸਨਮਾਨਿਤ ਕੀਤਾ।
               ਜੁਗਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਦੇ ਨਾਲ ਆਏ ਉਹਨਾਂ ਦੇ ਸਕੂਲ਼ ਮੁਖੀਆਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
                  ਰਾਜੇਸ਼ ਖੰਨਾ ਪ੍ਰਿੰਸੀਪਲ ਸ.ਸ.ਸ.ਸਕੂਲ ਮੁਰਾਦਪੁਰਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ।ਇਹਨਾਂ 13 ਮੈਰਿਟ ਸਥਾਨਾਂ ਵਿੱਚੋਂ 11 ਸਥਾਨ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਨੇ ਪ੍ਰਾਪਤ ਕੀਤੇ।ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਪ੍ਰਭਦੀਪ ਕੌਰ (98.60%) ਸ.ਕੰ.ਸ.ਸ ਸਕੂਲ ਮਾਲ ਰੋਡ, ਜਸਪ੍ਰੀਤ ਕੌਰ(98.60%) ਸ.ਕੰ.ਸ.ਸ ਸਕੂਲ ਮਾਹਣਾ ਸਿੰਘ ਰੋਡ, ਹਰਜਸਮੀਨ ਕੌਰ (98.40%) ਸ.ਕੰ.ਸ.ਸ ਸਕੂਲ ਮਾਹਣਾ ਸਿੰਘ ਰੋਡ, ਸੰਚਿਤ (98.20%) ਡੀ.ਏ.ਵੀ ਸ.ਸ.ਸਕੂਲ ਅੰਮਿ੍ਰਤਸਰ, ਮਹਿਕਪ੍ਰੀਤ ਕੌਰ (98.20%) ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸ.ਸ ਸਕੂਲ ਚੂੰਘ, ਮਹਿਕਪ੍ਰੀਤ ਕੌਰ (98.20%) ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸ.ਸ ਸਕੂਲ ਚੂੰਘ, ਮਾਨਵੀ (98%) ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸ.ਸ ਸਕੂਲ, ਰਮਨ ਕੁਮਾਰ (98%) ਪ੍ਰਭਾਕਰ ਸ.ਸ ਸਕੂਲ ਅੰਮ੍ਰਿਤਸਰ, ਸੁਖਵਿੰਦਰ ਕੌਰ (97.80%) ਸਾਹਿਬ ਸ਼੍ਰੀ ਗੁਰੁ ਗੋਬਿੰਦ ਸਿੰਘ ਸ.ਸ ਸਕੂਲ ਚੂੰਘ, ਮਨਮੀਤ ਕੌਰ (97.80%) ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸ.ਸ ਸਕੂਲ, ਸਰਨਪ੍ਰੀਤ ਕੌਰ (97.80 %) ਗੁਰੂੁ ਨਾਨਕ ਸ.ਸ ਸਕੂਲ ਚੰਨਣਕੇ, ਕੇਸ਼ਵੀ ਮਹਿਤਾ (97.80%) ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਅੰੰਿਮ੍ਰਤਸਰ ਦੇ ਹਨ।
                 ਇਸ ਮੌਕੇ ਬਲਰਾਜ ਸਿੰਘ ਢਿਲੋਂ, ਪ੍ਰਿੰਸੀਪਲ ਸ.ਸ.ਸ ਸਕੂਲ ਲੋਪੋਕੇ, ਸ਼੍ਰੀਮਤੀ ਮਨਦੀਪ ਕੌਰ ਪ੍ਰਿੰਸੀਪਲ ਸ.ਕੰ.ਸ.ਸ ਸਕੂਲ ਮਾਲ ਰੋਡ, ਸ਼੍ਰੀਮਤੀ ਮੌਨਿਕਾ ਪ੍ਰਿੰਸੀਪਲ ਸ.ਸ.ਸ ਸਕੂਲ ਕੋਟ ਬਾਬਾ ਦੀਪ ਸਿੰਘ, ਅਜੈ ਬੇਰੀ ਪ੍ਰਿੰਸੀਪਲ ਡੀ.ਏ.ਵੀ ਸ.ਸ ਸਕੂਲ ਅੰਮ੍ਰਿਤਸਰ, ਧਰਮਿਂਦਰ ਸਿੰਘ ਗਿੱਲ ਕੋਆਰਡੀਨੇਟਰ, ਤਰਲੋਚਨ ਸਿੰਘ ਸੁਪਰਡੈਂਟ, ਪਵਨ ਕੁਮਾਰ ਸਟੈਨੋ ਵੀ ਹਾਜ਼ਰ ਸਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …