ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਮਿਊਨੀਕੇਸ਼ਨ ਸਕਿਲ, ਪਬਲਿਕ ਸਕਿਲ, ਰਿਜ਼ੂਮੇ ਰਾਈਟਿੰਗ ਇੰਟਰਵਿਉੂ ਸਕਿਲ ਅਤੇ ਗਰੁੱਪ ਡਿਸਕਸ਼ਨ ਵਿਸ਼ਿਆਂ ‘ਤੇ ਵੈਬੀਨਾਰ ਕਰਵਾਇਆ ਗਿਆ।ਵੈਬੀਨਾਰ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ, ਡਿਪਟੀ ਡਾਇਰੈਕਟਰ ਵਿਕਰਮਜੀਤ ਅਤੇ ਕੈਰੀਅਰ ਕੌਂਸਲਰ ਗੌਰਵ ਕੁਮਾਰ ਵਲੋਂ ਸਰਟੀਫਿਕੇਟ ਦਿ ਤੇ ਗਏ।ਡੀ.ਏ.ਵੀ ਕਾਲਜ਼ ਆਫ਼ ਐਜੂਕੇਸ਼ਨ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀ ਵੀ ਇਸ ਸਮੇਂ ਮੌਜ਼ੂਦ ਸਨ।ਪ੍ਰਾਰਥੀਆਂ ਵਲੋਂ ਭਵਿੱਖ ਵਿੱਚ ਅਜਿਹੇ ਵਿਸ਼ਿਆਂ ‘ਤੇ ਹੋਰ ਵੈਬੀਨਾਰ ਕਰਾਏ ਜਾਣ ਦੀ ਮੰਗ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ ਅਤੇ ਡੀ.ਏ.ਕਾਲਜ਼ ਆਫ਼ ਐਜੂਕੇਸ਼ਨ ਦੇ ਡਾ. ਨੀਰਜਾ ਗੌਤਮ ਵੀ ਹਾਜ਼ਰ ਸਨ
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …