ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ
ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕਰਨ ਦੀ ਮਿਤੀ 10 ਜੁਲਾਈ ਤਕ ਵਾਧਾ ਕੀਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx ‘ਤੇ ਮਿਤੀ 10 ਜੁਲਾਈ ਤੱਕ ਆਪਣਾ ਫਾਰਮ ਆਨਲਾਈਨ ਭਰ ਸਕਦੇ ਹਨ।ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media