ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਵਲੋਂ ਅੱਜ ਕੌਮੀ ਡਾਕਟਰ ਦਿਵਸ ਮੌਕੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
ਤਹਿਤ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਮਾਤਾ ਹਰਪਾਲ ਕੌਰ ਨੇ ਕਿਹਾ ਕਿ ਡਾਕਟਰ ਨੂੰ ਸਮਾਜ ਵਿਚ ਰਬ ਦਾ ਰੁਤਬਾ ਦਿੱਤਾ ਗਿਆ ਹੈ, ਜੋ ਕਿ ਮਨੁੱਖੀ ਜਾਨਾਂ ਨੂੰ ਬਚਾਉਂਦੇ ਹਨ।ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਲੋੜਵੰਦਾਂ ਦੀ ਸੇਵਾ ਇਸੇ ਤਰ੍ਹਾਂ ਹੀ ਜਾਰੀ ਰੱਖਣ ਲਈ ਅਪੀਲ ਕੀਤੀ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਡਾ. ਪ੍ਰਭਸਿਮਰਨ ਸਿੰਘ, ਡਾ. ਰਚਿਤਾ, ਡਾ. ਚਨਮਦੀਪ ਰੇਖੀ, ਡਾ. ਪੂਨਮ ਧੀਰ, ਡਾ. ਨਿਧੀ ਗੁਪਤਾ, ਡਾ. ਹਰਬੰਸ ਸਿੰਘ, ਡਾ. ਹੇਮੰਤ, ਡਾ. ਕਰਨਵੀਰ, ਡਾ. ਦਮਨ ਲਤਾ, ਡਾ. ਜਗਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਵਿਡ 19 ਮਹਾਂਮਾਰੀ ਦੌਰਾਨ ਵਿਸ਼ਵ ਭਰ ਦੇ ਡਾਕਟਰ ਜਿਸ ਤਰ੍ਹਾਂ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲੱਗੇ ਹੋਏ ਹਨ ਉਹ ਇੱਕ ਮਿਸਾਲੀ ਸੇਵਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਭੁਪਿੰਦਰ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡੀ.ਐਮ.ਸੀ ਡਾ.ਵਿਕਾਸ ਧੀਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਦੀਪ ਸਿੰਘ, ਡਾ. ਸੰਜੇ ਮਾਥੁਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮਜ਼ੂਦ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media