ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵਲੋਂ ਗੁਰਦੁਆਰਾ ਸਾਹਿਬ ਪਿੰਡ ਕੰਮੋਮਾਜਰਾ ਖੁਰਦ ਸੰਗਰੂਰ ਵਿਖੇ 5 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਨੂੰ ਗੁਰਬਾਣੀ, ਇਤਿਹਾਸ, ਗੁਰਮਤਿ ਨਾਲ ਜੋੜਿਆ ਗਿਆ।ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਪੰਜਾਬ ਭਰ ਵਿੱਚ ਗੁਰਮਤਿ ਕੈਂਪ ਲਗਾਏ ਗਏ ਹਨ ਤਾਂ ਜੋ ਅੱਜ ਦੀ ਨੌਜੁਆਨ ਪੀੜ੍ਹੀ ਨਸ਼ਿਆਂ ਅਤੇ ਮਾੜੇ ਪ੍ਰਭਾਵਾਂ ਤੋਂ ਬਚ ਸਕੇ।ਸੰਸਥਾ ਵਲੋਂ 5000 ਬੱਚਿਆਂ ਨੂੰ ਪੜਾਈ ਲਈ ਫੀਸਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ 8 ਸਕੂਲ਼ ਸੀ.ਬੀ.ਐਸ.ਈ ਪੈਟਰਨ ‘ਤੇ ਬਿਲਕੁੱਲ ਫ੍ਰੀ ਚੱਲ ਰਹੇ ਹਨ।ਸੰਗਤਾਂ ਨੂੰ ਸੰਸਥਾ ਨਾਲ ਜੁੜਨ ਅਤੇ ਬੱਚਿਆਂ ਦੀ ਪੜਾਈ ਲਈ ਆਪਣਾ ਯੋਗਦਾਨ ਦੇਣ ਲਈ ਵੀ ਪ੍ਰੇਰਿਤ ਕੀਤਾ।ਕੈਂਪ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸੰਸਥਾ ਵਲੋਂ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੈਡ ਗ੍ਰੰਥੀ ਅਮਨਦੀਪ ਸਿੰਘ, ਭਾਈ ਜਸਪਾਲ ਸਿੰਘ ਪ੍ਰਧਾਨ, ਭਾਈ ਮੰਗਾ ਸਿੰਘ, ਭਾਈ ਜੀਵਨ ਸਿੰਘ ਘਰਾਚੋਂ, ਭਾਈ ਚਿਮਨ ਸਿੰਘ, ਬੀਬੀ ਰਣਜੀਤ ਕੌਰ ਆਦਿ ਮੌਜ਼ੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media