ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ
ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਬੰਧ ਵਿਚ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਆਯੋਜਤ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਹਰਭਜਨ ਸਿੰਘ ਵਕਤਾ, ਮੈਨੇਜਰ ਸੁਖਰਾਜ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media