ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਜਾਰੀ ਸੁਨੇਹੇ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ ਅਤੇ ਸ਼ਾਨ ਹੈ, ਜਿਸ ਤੋਂ ਅਗਵਾਈ ਲੈ ਕੇ ਕੌਮ ਨੇ ਹਮੇਸ਼ਾ ਵੱਡੀਆਂ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ।ਇਹ ਭਗਤੀ ਅਤੇ ਸ਼ਕਤੀ ਦੇ ਸੋਮੇ ਵੱਜੋਂ ਸਿੱਖ ਚੇਤਨਾ ਦਾ ਉਹ ਸਦੀਵ ਹਿੱਸਾ ਹੈ ਅਤੇ ਰਹੇਗਾ, ਜਿਸ ਨੇ ਪੂਰੀ ਦੁਨੀਆਂ ਵਿਚ ਸਿੱਖੀ ਦੀ ਨਿਆਰੀ ਹੋਂਦ ਨੂੰ ਉਜਾਗਰ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੀਆਂ ਰਵਾਇਤਾਂ ਅਤੇ ਇਤਿਹਾਸਕ ਦਿਹਾੜਿਆਂ ਸਬੰਧੀ ਨਵੀਂ ਪੀੜ੍ਹੀ ਨੂੰ ਚੇਤੰਨ ਕਰਨ ਲਈ ਉਨ੍ਹਾਂ ਦੀ ਚੰਗੀ ਵਿਦਿਆ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਧਾਰਮਿਕ ਕਦਰਾਂ ਕੀਮਤਾਂ ਦਾ ਪਾਠ ਵੀ ਜ਼ਰੂਰ ਦ੍ਰਿੜ੍ਹ ਕਰਵਾਉਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …