Thursday, September 28, 2023

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਗੁ: ਨਾਨਕ ਝੀਰਾ ਬਿਦਰ ਵਿਖੇ ਨਤਮਸਤਕ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਾਲ 2023 ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਖਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਮਹਾਰਾਸ਼ਟਰਾ ਅਤੇ ਕਰਨਾਟਕ ਦੀਆਂ ਧਾਰਮਿਕ ਸਖਸ਼ੀਅਤਾਂ ਨਾਲ ਮੇਲ ਮਿਲਾਪ ਕਰਨ ਲਈ ਅੱਜ ਉਹ ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਸਮੇਤ ਨਤਮਸਤਕ ਹੋਏ।
                     ਸਕੱਤਰ ਬੁੱਢਾ ਦਲ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਹੈਦਰਾਬਾਦ ਪਹੁੰਚਣ ‘ਤੇ ਉਨ੍ਹਾਂ ਦਾ ਭਰਵਾ ਸੁਆਗਤ ਕੀਤਾ ਗਿਆ, ਜਿਥੋਂ ਉਹ ਨਾਨਕ ਝੀਰਾ ਬਿਦਰ ਵਿਖੇ ਨਤਮਸਤਕ ਹੋਣ ਲਈ ਪੁੱਜੇ।ਗੁਰਦੁਆਰਾ ਨਾਨਕ ਝੀਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ, ਮੈਂਬਰ ਪਰਦੀਪ ਸਿੰਘ ਰਾਜਾ, ਇੰਦਰ ਸਿੰਘ ਸ਼ਾਹੂ, ਬੋਬੀ ਸਿੰਘ ਤੇ ਦਲਜੀਤ ਸਿੰਘ ਨੇ ਬਾਬਾ ਬਲਬੀਰ ਸਿੰਘ ਅਕਾਲੀ ਦਾ ਸਨਮਾਨ ਕੀਤਾ ਅਤੇ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਵਿਚਾਰਾਂ ਸਾਝੀਆਂ ਕੀਤੀਆਂ। ਨਾਨਕ ਝੀਰਾ ਦੀ ਸਮੁੱਚੀ ਕਮੇਟੀ ਨੇ ਉਨਾਂ ਨੁੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Check Also

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …