Sunday, December 22, 2024

ਸਿੰਗਲ ਯੂਜ਼ ਪਲਾਸਟਿਕ’ ਵਸਤਾਂ ’ਤੇ ਪੂਰਨ ਪਾਬੰਦੀ ਲਈ ਪ੍ਰਦੂਸ਼ਣ ਕੰਟਰੋਲ ਸਰਗਰਮ  

ਜਨਤਕ ਜਾਗਰੂਕਤਾ ਤੋਂ ਬਾਅਦ ਕੀਤੇ ਜਾਣਗੇ ਚਲਾਨ- ਡਿਪਟੀ ਕਮਸ਼ਿਨਰ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਦਿੱਤੀਆਂ ਹਦਾਇਤਾਂ ਦੇ ਚੱਲਦੇ ਐਕਸੀਅਨ ਪ੍ਰਦ੍ਰਸ਼ਣ ਕੰਟਰੋਲ ਹਰਪਾਲ ਸਿੰਘ ਨੇ ਆਪਣੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਲਾਸਟਿਕ ਉਤਪਾਦਕ ਐਸੋਸੀਏਸ਼ਨ ਅਤੇ ਪਲਾਸਟਿਕ ਦਾਣਾ ਉਤਪਾਦਕਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਹੁਕਮ ਹੋਇਆ ਹੈ ਕਿ ਉਸ ਸਬੰਧੀ ਜਨਤਕ ਜਾਗਰੂਕਤਾ ਕਰਨ ਅਤੇ ਉਸ ਤੋਂ ਬਾਅਦ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਨਾ ਦੇ ਚਲਾਨ ਕੱਟੇ ਜਾਣ।
                ਉਨ੍ਹਾਂ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਨਵੀਂ ਦਿੱਲੀ ਪਾਸੋਂ ਪ੍ਰਾਪਤ ਪੱਤਰ ਅਨੁਸਾਰ 1 ਜੁਲਾਈ ਤੋਂ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜ਼ਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬੇ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
              ਉਨ੍ਹਾਂ ਕਿਹਾ ਕਿ ਜੇਕਰ ਕੋਈ ਸਨਅਤ, ਵਪਾਰਕ ਅਦਾਰਾ, ਦੁਕਾਨਾਂ ਆਦਿ ਵਲੋਂ ‘ਸਿੰਗਲ ਯੂਜ਼ ਪਲਾਸਟਿਕ’ ਦਾ ਨਿਰਮਾਣ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਨਿਯਮਾਂ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਚੈਕਿੰਗ ਟੀਮਾਂ ਗਠਨ ਕੀਤਾ ਜਾ ਰਿਹਾ ਹੈ ਜੋ ਕਿ ਚੈਕਿੰਗ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ।
              ਐਸ.ਡੀ.ਓ ਅੰਮ੍ਰਿਤਪਾਲ ਸਿੰਘ ਚਾਹਲ ਨੇ ਦੱਸਿਆ ਕਿ ‘ਸਿੰਗਲ ਯੂਜ਼ ਪਲਾਸਟਿਕ’ ਦੀ ਦਿਨ ਪ੍ਰਤੀ ਦਿਨ ਵਧ ਰਹੀ ਵਰਤੋਂ ਨਾਲ ਪਾਣੀ, ਹਵਾ ਅਤੇ ਮਿੱਟੀ ਦੇ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਜਿਸ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਸ ਦੀ ਵਰਤੋਂ ਦੀ ਰੋਕਥਾਮ ਲਈ ਅਨਾਊਂਸਮੈਂਟਾਂ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦੀ ਲੋੜ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …