ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਕੀਤੇ ਗਏ ਵੱਡੇ ਨਾਲ ਸੂਬੇ ਦੇ ਲੋਕਾਂ ਦੇ 31 ਦਸੰਬਰ ਤੋਂ ਪਹਿਲਾਂ ਦੇ ਸਾਰੇ 1 ਤੋਂ 10 ਕਿਲੋਵਾਟ ਲੋਡ ਦੇ ਬਿਜਲੀ ਬਿੱਲ ਮੁਆਫ਼ ਹੋਣਗੇ, ਜੋ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਹਰਵਿੰਦਰ ਰਿਸ਼ੀ ਸਤੌਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ।ਜਿੰਨ੍ਹਾਂ ਨੂੰ ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ।ਪਰ ਆਪ ਸਰਕਾਰ ਬਿਜਲੀ ਬਿਲ ਮਾਫੀ ਕਰਕੇ ਪੰਜਾਬ ਦੇ ਇਤਿਹਾਸ `ਚ ਨਵੀਂ ਪਿਰਤ ਪਾ ਦਿੱਤੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਰਿਸ਼ੀ ਸਤੌਜ ਨੇ ਕਿਹਾ ਕਿ ਝੋਨੇ ਦੀ ਬਿਜ਼ਾਈ ਲਈ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।
ਇਸ ਮੌਕੇ ਆਪ ਆਗੂ ਚਰਨਜੀਤ ਚੰਨੀ, ਇੰਦਰਜੀਤ ਸਿੰਘ ਮਾਨਸਾ, ਗੁਰਮੀਤ ਸਿੰਘ ਮਾਨਸਾ, ਸੰਦੀਪ ਮਿੱਤਲ ਪਟਿਆਲਾ, ਕੀਤੂ ਸਰਪੰਚ ਛਾਹੜ ਆਦਿ ਹਾਜ਼ਰ ਸਨ।
Check Also
ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …