Thursday, February 29, 2024

ਸੁਪਰਡੈਂਟ ਹਰਦੇਵ ਸਿੰਘ ਸੰਧੂ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਸੁਪਰਡੈਂਟ ਦੀਆਂ ਸੇਵਾਵਾਂ ਨਿਭਾਉਣ ਵਾਲੇ ਹਰਦੇਵ ਸਿੰਘ ਸੰਧੂ ਦੇ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਸਮੁੱਚੇ ਸਟਾਫ ਵਲੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਹਰਦੇਵ ਸਿੰਘ ਸੰਧੂ ਦੀ ਨਿੱਘੀ ਸ਼ਖਸੀਅਤ ਬਾਰੇ ਵਿਚਾਰ ਸਾਂਝੇ ਕੀਤੇ।ਪ੍ਰੋ. ਹਰਜਿੰਦਰ ਸਿੰਘ ਗਿੱਲ ਵਲੋਂ ਮੰਚ ਸੰਚਾਲਨ ਕੀਤਾ ਗਿਆ।ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਡਾ. ਗੁਰਵੀਰ ਸਿੰਘ ਸੋਹੀ, ਜਥੇਦਾਰ ਭਰਪੂਰ ਸਿੰਘ ਧਨੌਲਾ, ਲਾਭ ਸਿੰਘ ਸੰਧੂ, ਡਾ. ਜਗਦੀਪ ਗਰੇਵਾਲ, ਡਾ. ਜੋਗਿੰਦਰ ਸਿੰਘ ਖੱਟੜ਼ਾ, ਡਾ. ਰਾਜਵਿੰਦਰਪਾਲ ਸਿੰਘ, ਸਾਬਕਾ ਸੁਪਰਡੈਂਟ ਸੁਰਿੰਦਰਪਾਲ ਸਿੰਘ ਸਿਦਕੀ, ਨਾਨ ਟੀਚਿੰਗ ਸਟਾਫ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਦਮਦਮੀ ਹੁਰਾਂ ਵਲੋਂ ਹਰਦੇਵ ਸਿੰਘ ਸੰਧੂ ਦੇ ਬੇਦਾਗ ਸੇਵਾ ਮੁਕਤ ਹੋਣ ‘ਤੇ ਉਨਾਂ ਦੀ ਸ਼ਖਸ਼ੀਅਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਕਾਲਜ ਦੀ ਮੈਨੇਜਮੈਂਟ ਕਮੇਟੀ ਵਲੋਂ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਹਰਦੇਵ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੱਤੀ।ਕਾਲਜ ਮੈਨੇਜਮੈਂਟ ਅਤੇ ਸਟਾਫ ਮੈਂਬਰਾਂ ਵਲੋਂ ਹਰਦੇਵ ਸਿੰਘ ਸੰਧੂ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਨਿਰਮਲਜੀਤ ਕੌਰ ਨੂੰ ਸਨਮਾਨ ਚਿੰਨ ਮੋਮੈਂਟੋ ਅਤੇ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ।
                    ਇਸ ਮੌਕੇ ਬਾਬਾ ਪਿਆਰਾ ਸਿੰਘ, ਬਾਬਾ ਮੱਘਰ ਦਾਸ, ਡਾ. ਸਤਿੰਦਰਪਾਲ ਸਿੰਘ ਗਰੇਵਾਲ, ਡਾ. ਸੁਰਮੁੱਖ ਸਿੰਘ ਧਨੋਆ, ਸਾਬਕਾ ਸੁਪਰਡੈਂਟ ਅਵਤਾਰ ਸਿੰਘ ਖਾਮੋਸ਼, ਲਛਮਣ ਸਿੰਘ ਕਲੇਰ, ਗੁਰਜੀਤ ਸਿੰਘ ਲਵਲੀ ਸਮੇਤ ਕਾਲਜ ਦੇ ਸਮੂਹ ਸਟਾਫ ਮੈਂਬਰ, ਰਿਸਤੇਦਾਰ ਅਤੇ ਮੋਹਤਵਰ ਸ਼ਖਸੀਅਤਾਂ ਮੈਂਬਰ ਮੌਜ਼ੂਦ ਸਨ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …