Thursday, September 28, 2023

ਟੈਗੋਰ ਵਿਦਿਆਲਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ. ਸਕੈ. ਸਕੂਲ ਲੌਂਗੋਵਾਲ ਬਾਰ੍ਹਵੀਂ ਦਾ ਨਤੀਜ਼ਾ ਹਰ ਸਾਲ ਦੀ ਤਰ੍ਹਾਂ 100% ਰਿਹਾ ਹੈ।ਸਕੂਲ ਵਿਦਿਆਥਣ ਜਸਪ੍ਰੀਤ ਕੌਰ ਪੁੱਤਰੀ ਭੋਲਾ ਸਿੰਘ ਨੇ 500 ਵਿਚੋਂ 461 (92.2%) ਅੰਕ ਪ੍ਰਾਪਤ ਕਰਕੇ ਪਹਿਲਾ, ਹਰਦੀਪ ਕੌਰ ਪੁੱਤਰੀ ਪ੍ਰਮੇਸ਼ਵਰ ਸਿੰਘ ਨੇ 500 ਵਿਚੋਂ 457 (91.4%) ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਲਵਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 500 ਵਿਚੋਂ 456 (91.2%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਅਤੇ ਮਨੈਜ਼ਮੈਂਟ ਮੈਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Check Also

ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …