ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਦੇ ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਮਨਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ।
ਇਸੇ ਦੌਰਾਨ ਮਾਤਾ ਗੁਰਬਚਨ ਕੌਰ ਦਾ ਅੰਤਮ ਸੰਸਕਾਰ ਚਾਟੀਵਿੰਡ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮ੍ਰਿਤਕ ਦੇਹ ’ਤੇ ਦੋਸ਼ਾਲਾ ਭੇਟ ਕੀਤਾ। ਮਾਤਾ ਗੁਰਬਚਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ, ਸਤਿੰਦਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਜੋਗਿੰਦਰ ਸਿੰਘ ਅਦਲੀਵਾਲ, ਸਾਬਕਾ ਮੀਤ ਸਕੱਤਰ ਸਕੱਤਰ ਸਿੰਘ, ਸੁਖਬੀਰ ਸਿੰਘ, ਅਮਰਬੀਰ ਸਿੰਘ ਢੋਟ ਆਦਿ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …