Saturday, July 27, 2024

ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੇ ਵਰਾਂਡਿਆਂ ਤੇ ਡਿਓੜੀਆਂ ਦੇ ਰੰਗ ਰੋਗਨ ਦੀ ਸੇਵਾ ਆਰੰਭ

ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਰਸਮੀ ਸ਼ੁਰੂਆਤ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ‘ਚ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਇਹ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਾਰਾਗੜ੍ਹੀ ਨਿਵਾਸ ਦੇ ਰੰਗ ਰੋਗਨ ਦੀ ਸੇਵਾ ਵੀ ਕੀਤੀ ਜਾਵੇਗੀ।ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਦੇਣ ’ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਜਲਦ ਮੁਕੰਮਲ ਕਰਨਗੇ।
                 ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਰਵਣ ਸਿੰਘ ਕੁਲਾਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਸ਼ੇਰ ਸਿੰਘ ਮੰਡਵਾਲਾ, ਗੁਰਮੀਤ ਸਿੰਘ ਬੂਹ, ਸੁਖਵਰਸ਼ ਸਿੰਘ ਪੰਨੂੰ, ਬਾਬਾ ਮਹਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਸਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਖਰਾਜ ਸਿੰਘ, ਐਸਡੀਓ ਜਤਿੰਦਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …