ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਮੌਕੇ ਵਿਦਿਆਰਥੀਆਂ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਦੱਸਿਆ।
ਨਾਨਕ ਸਿੰਘ ਨੇ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਨਾਲ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਾਏ। ਇਸੇ ਤਰ੍ਹਾਂ ਵੂਮੈਨ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਾਤਾਵਰਨ ਸਬੰਧੀ ਆਯੋਜਿਤ ਪ੍ਰੋਗਰਾਮ ‘ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਲੱਬ ਦੀ ਸਹਿਯੋਗੀ ਟੀਮ ਦਾ ਸਵਾਗਤ ਕੀਤਾ।ਸਟਾਫ਼ ਅਤੇ ਵਿਦਿਆਰਥਣਾਂ ਦੀ ਮੌਜ਼ੂਦਗੀ ’ਚ ਉਨਾਂ ਪੌਦਾ ਵੀ ਲਗਾਇਆ।ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰਾਂ ਨੇ ਕਲੱਬ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।
ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸ ਤਰ੍ਹਾਂ ਛੋਟੀ ਛੋਟੀ ਗਤੀਵਿਧੀਆਂ ਨਾਲ ਆਪਣੇ ਵਾਤਾਵਰਣ ਸਾਫ ਬਣਾਇਆ ਜਾ ਸਕਦਾ ਹੈ।ਵਿਦਿਆਰਥਣਾਂ ਨੇ ਵਾਤਾਵਰਣ ਦੀ ਮਹੱਤਤਾ ਨੂੰ ਦਰਸਾਉਂਦੀ ਚਾਰਟ ਪ੍ਰਦਰਸ਼ਨੀ ਵੀ ਲਗਾਈ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …