ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਪੀ.ਐਚ.ਸੀ ਕੌਹਰੀਆਂ ਸਮੇਤ ਵੱਖ-ਵੱਖ ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਡਾ. ਸਿੰਗਲਾ ਨੇ ਡਾਕਟਰੀ ਸਟਾਫ਼ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਮਰੀਜ਼ਾਂ ਨੂੰ ਹਸਪਤਾਲ ਕੋਲ ਉਪਲੱਬਧ ਦਵਾਈਆਂ ਦੀ ਸਪਲਾਈ ਪਹਿਲਾਂ ਦੇ ਆਧਾਰ `ਤੇ ਦੇਣ ਲਈ ਕਿਹਾ।ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਸਿਹਤ ਬੀਮਾ ਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦੁੇਣਨਅਤੇ ਐਮ.ਸੀ.ਐਚ ਤੋਂ ਇਲਾਵਾ ਹੋਰਨਾਂ ਵਿਭਾਗਾਂ ਦਾ ਵੀ ਨਿਰੀਖਣ ਕੀਤਾ ਅਤੇ ਇਲਾਜ਼ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਵੱਲੋਂ ਓ.ਓ.ਏ.ਟੀ ਕੇਂਦਰ ਦਾ ਦੌਰਾ ਵੀ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆ ਤੋਂ ਪੀੜ੍ਹਤ ਮਰੀਜ਼ਾਂ ਦੇ ਇਲਾਜ ਲਈ ਓ.ਓ.ਏ.ਟੀ ਕੇਂਦਰ ਬਹੁਤ ਲਾਹੇਵੰਦ ਸਿੱਧ ਹੋ ਰਹੇ ਹਨ।ਉਨ੍ਹਾਂ ਕੋਵਿਡ ਵੈਕਸੀਨੇਸ਼ਨ ‘ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਮੁੱਚੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਕਾਰਜ਼ਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ, ਐਸ.ਪੀ.ਓ ਅਸ਼ੋਕ ਕੁਮਾਰ, ਪੀ.ਓ ਨਰਿੰਦਰ ਹਾਜ਼ਰ ਸਨ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …