ਕਿਹਾ, ਭ੍ਰਿਸ਼ਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨਾਂ ਸਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰੇਗੀ ਅਤੇ ਭ੍ਰਿਸ਼ਟ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਬਲਵਿੰਦਰ ਕੁਮਾਰ ਏ.ਜੀ.ਈ ਨੂੰ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਹ ਕਰਮਚਾਰੀ ਮਹਿਤਾ ਚੌਂਕ ਉਪਮੰਡਲ ਵਿਖੇ ਕੰਮ ਕਰਦਾ ਹੈ ਅਤੇ ਇਸ ਵਲੋਂ ਡਿਊਟੀ ਪ੍ਰਤੀ ਕੀਤੀਆਂ ਕੁਤਾਹੀਆਂ ਕਾਰਨ ਮੁਅਤਲ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਮੁਅਤਲੀ ਸਮੇਂ ਦੌਰਾਨ ਕਰਮਚਾਰੀ ਦਾ ਹੈਡ ਕੁਆਟਰ ਭਿੱਖੀਵਿੰਡ ਮੰਡਲ ਵਿਖੇ ਨਿਸਚਿਤ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਇਸ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।