ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।
ਜਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਮਿਲੀ ਹੈ।ਮਈ ਤੇ ਜੂਨ ਮਹੀਨੇ ਦੀ ਤਨਖਾਹ ਅਜੇ ਨਹੀਂ ਮਿਲੀ ਹੈ।ਜਦੋਂ ਜੁਲਾਈ ਮਹੀਨੇ ਦਾ ਪਹਿਲਾ ਹਫਤਾ ਸਮਾਪਤ ਹੋਣ ਵਾਲ਼ਾ ਹੈ, ਜਸਵੀਰ ਨਮੋਲ ਨੇ ਆਖਿਆ ਇੱਕ ਤਾਂ ਕੰਪਿਊਟਰ ਅਧਿਆਪਕਾਂ ਨਾਲ਼ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਧੱਕਾ ਹੋ ਰਿਹਾ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਤੇ ਹੁਣ ਸਰਕਾਰ ਤਨਖਾਹਾਂ ਵੀ ਲੰਗੇ ਡੰਗ ਕਰਨ ਰਹੀ ਹੈ।ਉਹਨਾਂ ਕਿਹਾ ਕਿ ਡੀ.ਟੀ.ਐਫ ਸਰਕਾਰ ਦੇ ਇਸ ਗੈਰ ਜਿੰਮੇਵਾਰੀ ਵਾਲੇ ਰਵੱਈਏ ਦੀ ਨਿੰਦਾ ਕਰਦੀ ਹੋਈ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦੀ ਹੈ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …