ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼
ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜਟੇ ਜਾ ਰਹੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜ ਸਕਦੇ ਹਨ।
ਰਮਦਾਸ ਨੇ ਕਿਹਾ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।ਸੰਗਤ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਨਾਲ ਸਬੰਧਤ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਹਰਿਆਣਾ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media