ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ 100 ਫੀਸਦੀ ਰਿਹਾ, ਜੋ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਹ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਐਲਾਨੇ ਗਏ ਨਤੀਜੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਦੀਪ ਕੌਰ ਨੇ 480 ਅੰਕ ਹਾਸਲ ਕਰਕੇ ਪਹਿਲਾ ਸਥਾਨ, ਸਤਿੰਦਰ ਕੌਰ ਨੇ 465 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ 462 ਅੰਕ ਹਾਸਲ ਕਰਕੇ ਤੀਜ਼ਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮਿਸ ਬਲਜੀਤ ਕੌਰ ਲੈਕਚਰਾਰ, ਬਲਦੇਵ ਸਿੰਘ ਲੈਕਚਰਾਰ, ਸੁਖਜਿੰਦਰ ਸਿੰਘ ਲੈਕਚਰਾਰ, ਮਨਦੀਪ ਕੌਰ ਲੈਕਚਰਾਰ, ਬਲਵਿੰਦਰ ਸਿੰਘ ਕੰਪਿਊਟਰ ਫੈਕਲਟੀ, ਸੁਖਵਿੰਦਰ ਸਿੰਘ ਐਸ.ਐਸ ਮਾਸਟਰ ਨੇ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …