Sunday, July 27, 2025
Breaking News

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮਾਸਿਕ ਮੀਟਿੰਗ ਦੌਰਾਨ ਅਵਾਰਾ ਪਸ਼ੂਆਂ ਤੇ ਪਾਣੀ ਦੇ ਮੁੱਦੇ ਵਿਚਾਰੇ

ਸਰਕਾਰਾਂ ਗੰਭੀਰ ਨਾ ਹੋਈਆਂ ਤਾਂ ਕੁੱਝ ਸਾਲਾਂ ‘ਚ ਪੰਜਾਬ ਹੋ ਜਾਵੇਗਾ ਬਰਬਾਦ – ਬਿੱਕਰ ਮਾਨ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਬਲਬੀਰ ਸਿੰਘ ਪ੍ਰਧਾਨ ਖੀਰਨੀਆਂ ਨੇ ਕਿਹਾ ਕਿ ਜੋ ਅਵਾਰਾ ਪਸ਼ੂ ਜਿਨ੍ਹਾਂ ਦੇ ਟੈਗ ਲੱਗੇ ਹੋਏ ਹਨ ਅਤੇ ਫਸਲਾਂ ਦਾ ਨੁਕਸਾਨ ਕਰਦੇ ਹਨ।ਇਸ ਤੋਂ ਇਲਾਵਾ ਅਵਾਰਾ ਕੁੱਤਿਆਂ ਦੇ ਝੁੰਡ ਘੁੰਮ ਰਹੇ ਹਨ, ਸਰਕਾਰ ਨੇ ਇੰਨਾਂ ਨੂੰ ਮਾਰਨ ’ਤੇ ਪਾਬੰਦੀ ਲਗਾਈ ਹੋਈ ਹੈ। ਅਗਰ ਕਿਸੇ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ, ਉਸ ਦਾ ਕੌਣ ਜਿੰਮੇਵਾਰ ਹੈ? ਉਨਾਂ ਕਿਹਾ ਜਿਹੜੇ ਟੈਗ ਲੱਗੇ ਅਵਾਰਾ ਪਸ਼ੂ ਘੁੰਮਦੇ ਹਨ, ਉਹ ਆਨ ਰਿਕਾਰਡ ਹਨ।ਉਹਨਾਂ ਦੇ ਮਾਲਕਾਂ ਨੂੰ ਵੱਧ ਤੋਂ ਵੱਧ ਜੁਰਮਾਨਾ ਕਰਨਾ ਚਾਹੀਦਾ ਹੈ।ਬਿੱਕਰ ਸਿੰਘ ਮਾਨ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਣੀ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ।ਪਾਣੀ ਦੀ ਦੁਰਵਰਤੋਂ ਇੰਡਸਟਰੀ ਅਤੇ ਘਰੇਲੂ ਖੱਪਤਕਾਰ ਕਰ ਰਹੇ ਹਨ, ਜਿਸ ਸਬੰਧੀ ਸਰਕਾਰ ਨੂੰ ਸਖਤ ਹੋਣਾ ਹੀ ਪਵੇਗਾ, ਨਹੀਂ ਤਾਂ ਆਉਂਦੇ ਦਸਾਂ ਸਾਲਾਂ ਵਿੱਚ ਪੰਜਾਬ ਅੰਦਰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ।ਮੀਟਿੰਗ ਦੌਰਾਨ ਗੁਰਦੀਪ ਸਿੰਘ ਗਿੱਲ ਨੂੰ ਮਾਛੀਵਾੜਾ ਬਲਾਕ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਗੁਰਦੀਪ ਸਿੰਘ ਗਿੱਲ ਨੇ ਯੂਨੀਅਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇੇ।
              ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਜਰਨੈਲ ਸਿੰਘ ਜਨ: ਸਕੱਤਰ, ਜੀਵਨ ਸਿੰਘ ਸਕੱਤਰ, ਅਮਰਜੀਤ ਸਿੰਘ, ਅਮਨਦੀਪ ਸਿੰਘ, ਬਹਾਦਰ ਸਿੰਘ ਮੰਜ਼ਾਲੀ, ਜੀਤ ਸਿੰਘ, ਹੁਸ਼ਿਆਰ ਸਿੰਘ ਬੰਬ, ਮੇਜਰ ਸਿੰਘ ਬੰਬ, ਅਵਤਾਰ ਸਿੰਘ, ਅਮਰੀਕ ਸਿੰਘ ਮੁਸ਼ਕਾਬਾਦ ਅਤੇ ਗੁਰਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …