Friday, March 28, 2025

ਸਰਕਾਰੀ ਸੀਨੀ. ਸੈਕੰ. ਸਮਾਰਟ (ਕੰਨਿਆ) ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਰੋਹ

ਹਲਕਾ ਵਿਧਾਇਕ ਦਿਆਲਪੁਰਾ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਇਨਾਮ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਕੰਨਿਆ) ਸਕੂਲ ਗੋਸਲਾਂ ਵਿੱਚ ਅਕਾਦਮਿਕ ਖੇਤਰ ‘ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਨਾਮਾਂ ਲਈ ਰਾਸ਼ੀ ਪ੍ਰਵਾਸੀ ਭਾਰਤੀ ਮਲਕੀਤ ਸਿੰਘ ਯੂ.ਐਸ.ਏ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ।ਸਮਾਗਮ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀੇ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਸੱਦੀ ਨੇ ਆਏ ਸਾਰੇ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ।
                   ਵਿਧਾਇਕ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਰਕਾਰ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨਾਂ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਵੀ ਦਿੱਤੀ।ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਬਾਰ੍ਹਵੀਂ ਬੋਰਡ ਪ੍ਰੀਖਿਆ ਵਿੱਚ 488 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸਟੇਜ਼ ਹਰਪਿੰਦਰ ਸਿੰਘ ਸ਼ਾਹੀ ਨੇ ਚਲਾਈ।ਅਖੀਰ ‘ਚ ਭਿੰਦਰ ਸਿੰਘ ਸੈਕਟਰੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਸਰਪੰਚ ਮੇਜਰ ਸਿੰਘ, ਮਨਜੀਤ ਕੌਰ ਨੰਬਰਦਾਰ, ਭੁਪਿੰਦਰ ਸਿੰਘ ਖਜ਼ਾਨਚੀ, ਕੁਲਵੀਰ ਸਿੰਘ ਪੰਚ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਜਸਪਾਲ ਸਿੰਘ ਪੰਚ, ਪ੍ਰੇਮ ਸਿੰਘ ਪੰਚ, ਜਗਰੂਪ ਸਿੰਘ ਤੋਂ ਇਲਾਵਾ ਸਮੂਹ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …