Thursday, February 29, 2024

ਕਰਾਫਟ ਬਾਜ਼ਾਰ ‘ਚ ਵੇਖਣ ਨੂੰ ਮਿਲਿਆ ਲੋਕਾਂ ਦਾ ਭਾਰੀ ਉਤਸ਼ਾਹ

10 ਜੁਲਾਈ ਤੱਕ ਚੱਲੇਗਾ ਕਰਾਫਟ ਮੇਲਾ – ਐਸ.ਡੀ.ਐਮ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – 30 ਜੂਨ ਤੋਂ 10 ਜੁਲਾਈ ਤੱਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਸ਼ੁਰੂ ਹੋਏ ਕਰਾਫਟ ਬਾਜ਼ਾਰ ਵਿੱਚ ਲੋਕਾਂ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕਰਾਫਟ ਮੇਲੇ ਵਿੱਚ ਖਰੀਦਦਾਰੀ ਕਰਨ ਲਈ ਪਹੁੰਚ ਰਹੇ ਹਨ।
ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕਰਾਫਟ ਬਾਜਾਰ ਵਿੱਚ 100 ਦੇ ਕਰੀਬ ਸਟਾਲ ਕਾਰੀਗਾਰਾਂ ਵਲੋਂ ਲਗਾਏ ਗਏ ਹਨ ਅਤੇ ਇਸ ਤੋਂ ਇਲਾਵਾ ਖਾਣ ਪੀਣ ਦੇ ਵੀ 25 ਸਟਾਲ ਲੱਗੇ ਹੋਏ ਹਨ।ਉਨਾਂ ਦੱਸਿਆ ਕਿ ਕਰਾਫ਼ਟ ਬਾਜ਼ਾਰ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਪਾਰਕਿੰਗ, ਪੀਣ ਵਾਲੇ ਪਾਣੀ, ਖਾਣ ਪੀਣ ਦੇ ਸਟਾਲ, ਅਤੇ ਬੱਚਿਆਂ ਲਈ ਝੂਲਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪ੍ਰਤੀ ਦਿਨ ਰਾਤ ਨੂੰ ਮੇਲੇ ਦੀ ਰੌਣਕ ਵਧਾਉਣ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
             ਉਨਾਂ ਦੱਸਿਆ ਕਿ ਇਸ ਕਰਾਫ਼ਟ ਬਾਜ਼ਾਰ ਵਿੱਚ ਲੱਕੜੀ, ਕਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਦੁਆਰਾ ਹੱਥਾਂ ਨਾਲ ਤਿਆਰ ਕੀਤੇ ਗਏ ਬਹੁਮੁੱਲੇ ਸਾਮਾਨ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਉਨਾਂ ਸ਼ਹਿਰਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਜੁਲਾਈ ਤੱਕ ਚੱਲਣ ਵਾਲੇ ਇਸ ਕਰਾਫਟ ਬਾਜ਼ਾਰ ਵਿੱਚ ਜ਼ਰੂਰ ਪਹੁੰਚਣ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …