Thursday, February 29, 2024

ਡੀ.ਏ.ਵੀ ਪਬਲਿਕ ਸਕੂਲ ਦਾ ਉਭਰਦਾ ਸਿਤਾਰਾ ਸਟੇਟ ਕ੍ਰਿਕੇਟ ਕੈੈਂਪ ਲਈ ਚੁਣਿਆ ਗਿਆ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਜਮਾਤ ਬਾਰ੍ਹਵੀਂ (ਆਰਟਸ) ਦੇ ਵਿਦਿਆਰਥੀ ਏਕਮਨੂਰ ਸਿੰਘ ਸੰਧੂ ਨੇ 19ਵੀਂ ਪੰਜਾਬ ਸਟੇਟ ਕ੍ਰਿਕੇਟ ਟੀਮ ਕੱਪ ਪੀ.ਸੀ.ਏ ਮੁਹਾਲੀ ਲਈ ਚੁਣੇ ਜਾਣ `ਤੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਆਪਣੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀ ਹੈ।ਸਕੂਲ ਦੀ ਕਾਰਜਕਾਰੀ ਅਧਿਆਪਕਾ ਇੰਚਾਰਜ਼ ਡਾ. ਰੇਸ਼ਮ ਸ਼ਰਮਾ ਨੇ ਏਕਮਨੂਰ ਸਿੰਘ ਸੰਧੂ ਨੂੰ ਸ਼ੁੱਭ-ਇੱਛਾਵਾਂ ਦਿੰਦੇ ਹੋਏ ਕਿਹਾ ਕਿ ਜਿਲ੍ਹਾ ਪੱਧਰ ‘ਤੇ ਚੰਗੀ ਕਾਰਗੁਜ਼ਾਰੀ ਦਿਖਾ ਕੇ ਉਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।ਉਸ ਨੇ ਇਹ ਮਾਣ ਫਿਰੋਜ਼ਪੁਰ ਅਤੇ ਜਲੰਧਰ ਟੀਮ ਦੇ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਕਰਕੇ ਹਾਸਲ ਕੀਤਾ ਹੈ।ਉਨ੍ਹਾਂ ਨੇ ਇਸ ਪ੍ਰਾਪਤੀ ਲਈ ਅੰਮ੍ਰਿਤਸਰ ਦੇ ਕ੍ਰਿਕੇਟ ਅਤੇ ਟੇਬਲ ਟੈਨਿਸ ਅੰਮ੍ਰਿਤਸਰ ਕਲਸਟਰ ਦੇ ਚੇਅਰਮੈਨ ਡਾ. ਦੀਪਕ ਸ਼਼ੂਰ ਅਤੇ ਮਯੰਕ ਸ਼ਰਮਾ ਦਾ ਯੋਗ ਅਗਵਾਈ ਲਈ ਤਹਿ ਦਿਲੋਂ ਧੰਨਵਾਦ ਕੀਤਾ।
                ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਹਨ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …