ਡੇਟਨ (ਅਮਰੀਕਾ), 6 ਜੁਲਾਈ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਆਜ਼ਾਦੀ ਦਿਵਸ ਮੌਕੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁਖ ਮਹਿਮਾਨ ਸਨ।ਇਸ ਸਮੇਂ ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿੱਚ ਨਾਖ ਦਾ ਬੂਟਾ ਲਾਉਣ ਦੀ ਰਸਮ ਵੀ ਦੋਵਾਂ ਮਹਿਮਾਨਾਂ ਨੇ ਨਿਭਾਈ।ਇਨ੍ਹਾਂ ਦੋਵਾਂ ਮਹਿਮਾਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਬਾਰੇ ਲਿਖੀਆਂ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ।ਡਾ. ਸਿਮਰਨ ਕੌਰ ਨੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ।ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਸਭ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਕਮੇਟੀ ਦਾ ਧੰਨਵਾਦ ਕੀਤਾ।ਡਾ. ਦਰਸ਼ਨ ਸਿੰਘ, ਲਖਵਿੰਦਰ ਸਿੰਘ, ਪ੍ਰਿਤਪਾਲ ਸਿੰਘ ਤੇ ਅਵਤਾਰ ਸਿੰਘ ਸਪਰਿੰਗਫੀਲਡ ਨੇ ਆਪਣੇ ਵਿਚਾਰ ਪੇਸ਼ ਕੀਤੇ।ਕਮੇਟੀ ਦੇ ਸਕੱਤਰ ਪਿਆਰਾ ਸਿੰਘ ਨੇ ਆਏ ਮਹਿਮਾਨਾਂ, ਸਾਧ ਸੰਗਤ ਤੇ ਸਮਾਗਮ ਸਫ਼ਲਤਾਪੂਰਵਕ ਸਿਰੇ ਚਾੜਣ ‘ਚ ਸਹਿਯੋਗ ਦੇਣ ਵਾਲ਼ਿਆਂ ਦਾ ਧੰਨਵਾਦ ਕੀਤਾ।ਅਵਤਾਰ ਸਿੰਘ ਸਪਰਿੰਗਫੀਲਡ ਦਾ ਫਲੋਟ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਤੋਂ ਪਹਿਲਾਂ ਦੋਵਾਂ ਮਹਿਮਾਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੰਗਤ ਨਾਲ ਲੰਗਰ ਛਕਿਆ ਤੇ ਵਿਜ਼ਟਰ ਬੁੱਕ ਵਿੱਚ ਆਪਣੇ ਵਿਚਾਰ ਲਿਖੇ।
Check Also
ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …