Friday, April 17, 2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

ਭਾਈ ਬਲਵਿੰਦਰ ਸਿੰਘ ਜਟਾਣਾ ਦੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ ਤਸਵੀਰ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸਵਰਗੀ ਪ੍ਰਿੰ: ਸੁਰਿੰਦਰ ਸਿੰਘ ਅਤੇ ਸਾਬਕਾ ਮੈਂਬਰ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਹੋਵੇਗੀ।ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ।
                ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਿੱਖ ਇਤਿਹਾਸ ਰਿਸਰਚ ਬੋਰਡ ਰਾਹੀਂ ਪੁਰਾਤਨ ਰਵਾਇਤ ਅਨੁਸਾਰ ਸਾਲਾਨਾ ਇਤਿਹਾਸਕ ਕਾਨਫਰੰਸ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਇਸ ਤਹਿਤ ਪਹਿਲੀ ਕਾਨਫਰੰਸ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ।ਇਸ ਦੇ ਨਾਲ ਹੀ ਹਰਿਆਣਾ ਦੇ ਸਢੌਰਾ ’ਚ ਪੀਰ ਬੁੱਧੂ ਸ਼ਾਹ ਦੀ ਇਤਿਹਾਸਕ ਹਵੇਲੀ ਨੂੰ ਵੀ ਸੰਭਾਲਿਆ ਜਾਵੇਗਾ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਫਗਾਨਿਸਤਾਨ ਦੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ।
              ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਗੁਰਚਰਨ ਸਿੰਘ ਕੋਹਾਲਾ, ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …