ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਗੁਰਬਾਣੀ ਆਧਾਰਤ ਐਪਸ ਵਿਚ ਗੁਰਬਾਣੀ ਦੀਆਂ ਤਰੁੱਟੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਹੋਈ ਹੈ।ਅਜਿਹੀਆਂ ਐਪਸ ਨੂੰ ਬੰਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਲਦ ਹੀ ਸਿੰਘ ਸਾਹਿਬਾਨ ਦੀ ਨਿਗਰਾਨੀ ਹੇਠ ਨਿਤਨੇਮ, ਸੁੰਦਰ ਗੁਟਕਾ ਸਾਹਿਬ ਸਮੇਤ ਹੋਰ ਪਾਵਨ ਗੁਰਬਾਣੀ ਦਾ ਮਿਲਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਐਪ ਤਿਆਰ ਕੀਤੀ ਜਾਵੇਗੀ।ਇਸ ਵਿਚ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਵੀ ਹੋਵੇਗੀ।ਜੇਕਰ ਕੋਈ ਹੋਰ ਵੀ ਨਿੱਜੀ ਐਪ ਲਈ ਪ੍ਰਵਾਨਗੀ ਮੰਗੇਗਾ ਤਾਂ ਨਿਯਮਾਂ ਅਨੁਸਾਰ ਉਸ ਨੂੰ ਡਾਟਾ ਮੁਹੱਈਆ ਕਰਵਾਇਆ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …