ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜ਼ਰ ਦੇ ਕੈਬਨਿਟ ਮੰਤਰੀ ਬਣਨ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ ਰੋਡ ਵਿਖੇ ਖੁਸ਼ੀ ਦਾ ਮਾਹੌਲ ਹੈ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਵੱਲੋਂ ਸਕੂਲ ਦੇ ਸਟਾਫ਼ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ ਗਈ।
ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮ ਵੀਰ ਸਿੰਘ ਨੇ ਕਿਹਾ ਕਿ ਡਾ. ਨਿੱਜ਼ਰ ਬਹੁਤ ਹੀ ਸੂਝਵਾਨ ‘ਤੇ ਇਮਾਨਦਾਰ ਸ਼ਖਸ਼ੀਅਤ ਹਨ, ਜੋ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੀ ਭਰਪੂਰ ਯੋਗਤਾ ਰੱਖਦੇ ਹਨ।ਉਹਨਾਂ ਨੇ ਕੈਬਨਿਟ ਮੰਤਰੀ ਬਣੇ ਦੀਵਾਨ ਦੇ ਪ੍ਰਧਾਨ ਨਿੱਜ਼ਰ ਨੁੰ ਸਕੂਲ ਦੇ ਸਮੁੱਚੇ ਸਟਾਫ ਵੱਲੋਂ ਸ਼ੁੱਭ-ਕਾਮਨਾਵਾਂ ਦਿੱਤੀਆਂ।ਇਸ ਮੌਕੇ ਸੁਖਜਿੰਦਰ ਸਿੰਘ ਪ੍ਰਿੰਸ ਮੈਂਬਰ ਚੀਫ਼ ਖ਼ਾਲਸਾ ਦੀਵਾਨ, ਜਗਜੀਤ ਸਿੰਘ ਮੈਂਬਰ ਇੰਚਾਰਜ਼ ਭਗਤਾਂ ਵਾਲਾ, ਗੁਰਪ੍ਰੀਤ ਸਿੰਘ ਸੇਠੀ ਮੈਂਬਰ ਇੰਚਾਰਜ਼ ਭਗਤਾਂ ਵਾਲਾ, ਆਤਮਜੀਤ ਸਿੰਘ ਬਸਰਾ ਮੈਂਬਰ ਇੰਚਾਰਜ਼, ਮਨਦੀਪ ਸਿੰਘ ਬੇਦੀ ਮੈਂਬਰ ਸੈਂਟਰਲ ਖਾਲਸਾ ਯਤੀਮਖਾਨਾ, ਸੁਰਿੰਦਰ ਸਿੰਘ ਮਾਰਸ਼ਲ ਟਰੈਫਿ਼ਕ ਇੰਚਾਰਜ਼ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …