Sunday, July 19, 2026

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਹਾੜੇ ਕੀਤਾ ਨਮਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਭਾਜਪਾ ਕਿਸਾਨ ਸੈਲ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਕੇ ਉਨਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ।ਜਨਸੰਘ ਦੇ ਸੰਸਥਾਪਕ ਪ੍ਰਧਾਨ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 121ਵੇਂ ਜਨਮ ਦਿਵਸ ਮੌਕੇ ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ ਨੇ ਉਨ੍ਹਾਂ ਦੀ ਫੋਟੋ ਅੱਗੇ ਫੁੱਲ ਭੇਂਟ ਕੀਤੇ।ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਆਗੂ ਅਤੇ ਵਰਕਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ, ਪੰਡਿਤ ਦੀਨ ਦਿਆਲ ਉਪਾਧਿਆਏ ਅਤੇ ਅਟਲ ਬਿਹਾਰੀ ਵਾਜਪਾਈ ਨੂੰ ਆਪਣਾ ਆਦਰਸ਼ ਮੰਨ ਕੇ ਕੰਮ ਕਰ ਰਿਹਾ ਹੈ।ਇਸ ਕਰਕੇ ਅੱਜ ਦੇਸ਼ ਵਿੱਚ 300 ਤੋਂ ਵੱਧ ਸੰਸਦ ਮੈਂਬਰ ਹਨ।ਡਾ. ਮੁਖਰਜੀ ਦੇ ਜਨਮ ਦਿਨ ‘ਤੇ ਭਾਜਪਾ ਵਰਕਰਾਂ ਨੇ ਪ੍ਰਣ ਕੀਤਾ ਕਿ ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਮੈਂਬਰ ਜਿਤਾਏ ਜਾਣਗੇ।
ਇਸ ਮੌਕੇ ਮਾਸਟਰ ਅਜੈਬ ਸਿੰਘ, ਪਵਨ ਗਰਗ, ਜਸਬੀਰ ਸਿੰਘ ਜੱਸੀ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …