ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਅਪੋਲੋ ਹਸਪਤਾਲ ਦੇ ਸਮਾਜਿਕ ਜ਼ਿੰਮੇਵਾਰੀ ਵਿੰਗ ਵੱਲੋਂ ਵੀਲ੍ਹ ਚੇਅਰ ਤੇ ਵਾਕਰ ਭੇਟ ਕੀਤੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਮੇਂ ’ਤੇ ਸ਼ਰਧਾਲੂਆਂ ਵੱਲੋਂ ਕਈ ਰੂਪਾਂ ਵਿਚ ਸੇਵਾ ਕੀਤੀ ਜਾਂਦੀ ਹੈ।ਇਸੇ ਤਹਿਤ ਅੱਜ ਅਪੋਲੋ ਹਸਪਤਾਲ ਵੱਲੋਂ ਇਕ ਵੀਲ੍ਹ ਚੇਅਰ ਤੇ 2 ਵਾਕਰ ਭੇਟ ਕੀਤੇ ਗਏ ਹਨ।ਉਨ੍ਹਾਂ ਨੇ ਅਪੋਲੋ ਹਸਪਤਾਲ ਦੇ ਪ੍ਰਬੰਧਕਾਂ ਅਤੇ ਸਟਾਫ਼ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ਼ ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਮੇਜਰ ਸਿੰਘ ਅਰਜਨ ਮਾਂਗਾ ਆਦਿ ਮੌਜ਼ੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …