ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਕਲਗੀਧਰ ਆਡੀਟੋਰੀਅਮ ਵਿੱਚ ਕੈਬਨਿਟ ਮੰਤਰੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿਜ਼ਰ ਦੇ ਆਦੇਸ਼ਾਂ ਅਨੁਸਾਰ ਅਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਮਾਜਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦਾ ਮੁਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਨਵੀਂ ਤਕਨੀਕਾਂ ਤੋਂ ਜਾਣੂ ਕਰਾਉਣਾ ਹੈ।ਸ੍ਰੀਮਤੀ ਸੁਰਿੰਦਰ ਕੌਰ ਪ੍ਰਿੰਸੀਪਲ ਖ਼ਾਲਸਾ ਕਾਲਜ ਫਾਰ ਵੂਮੈਨ ਮੁਖ ਵਕਤਾ ਵੱਜੋਂ ਸ਼ਾਮਿਲ ਹੋਏ, ਉਹਨਾਂ ਨੇ ਅਧਿਆਪਕਾਂ ਨੂੰ ਆਧੁਨਿਕ ਸਮੇਂ ਵਿੱਚ ਸਮਾਜਿਕ ਸਿੱਖਿਆ ਵਿਸ਼ੇ ਨੂੰ ਸਰਲ ਢੰਗ ਨਾਲ ਪੜਾਉਣ ਦੇ ਵੱਖ-ਵੱਖ ਨੁਕਤਿਆਂ ਤੋਂ ਜਾਣੂ ਕਰਵਾਇਆ।
ਸੈਮੀਨਾਰ ਵਿੱਚ ਸਕੂਲ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ੍ਰੀਮਤੀ ਗੁਰਸ਼ਰਨ ਕੌਰ ਅਤੇ ਸ੍ਰੀਮਤੀ ਸ਼ੈਫਾਲੀ ਵਾਧਵਾ ਨੇ ਵੀ ਬੜੇ ਪ੍ਰਭਾਵਸ਼ਾਲੀ ਅਤੇ ਸਰਲ ਤਰੀਕੇ ਵਿਸ਼ੇ ਨੂੰ ਰੌਚਕ ਢੰਗ ਅਪਣਾ ਕੇ ਵਿਦਿਆਰਥੀਆਂ ਵਿੱਚ ਵਿਸ਼ੇ ਪ੍ਰਤੀ ਰੁਚੀ ਪੈਦਾ ਕਰ ਸਕਦੇ ਹਾਂ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਅਧਿਆਪਕਾਂ ਲਈ ਸੈਮੀਨਾਰ ਕਰਵਾਉਣਾ ਅੱਜ ਦੇ ਸਮੇਂ ਦੀ ਮੁਖ ਲੋੜ ਹੈ।ਉਨ੍ਹਾਂ ਨੇ ਅਧਿਆਪਕਾਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੇ ਵਿਸ਼ੇ ਨੂੰ ਸਰਲ ਅਤੇ ਰੋਚਕ ਬਣਾਉਣ ਦੀ ਪ੍ਰਰੇਨਾ ਦਿੱਤੀ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜਿਕ ਸਿੱਖਿਆ ਵਿਸ਼ਾ ਸਿੱਖਿਆ ਦੀ ਰੀੜ ਦੀ ਹੱਡੀ ਹੁੰਦਾ ਹੈ।ਇਸ ਲਈ ਇਸ ਵਿਸ਼ੇ ਨੂੰ ਦਿਲਚਸਪ ਅਤੇ ਸਰਲ ਢੰਗ ਨਾਲ ਪੜ੍ਹਾਉਣਾ ਚਾਹੀਦਾ ਹੈ।ਸੈਮੀਨਾਰ ਵਿੱਚ ਚੀਫ ਖਾਲਸਾ ਦੀਵਾਨ ਦੇ ਅਧੀਨ ਚੱਲਦੇ ਅਧਾਰਿਆਂ ਦੇ ਲਗਭਗ 80 ਅਧਿਆਪਕਾਂ ਨੇ ਭਾਗ ਲਿਆ।
ਇਸ ਮੌਕੇੇ ਸੰਤੋਖ ਸਿੰਘ ਸੇਠੀ ਸਥਾਨਕ ਪ੍ਰਧਾਨ ਚੀਫ ਖਾਲਸਾ ਦੀਵਾਨ, ਅਜੀਤ ਸਿੰਘ ਬਸਰਾ ਆਨਰੇਰੀ ਸਕੱਤਰ, ਸਰਬਜੀਤ ਸਿੰਘ ਚੀਮਾ ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ, ਜਸਪਾਲ ਸਿੰਘ ਢਿੱਲੋਂ ਐਡੀਸ਼ਨਲ ਆਨਰੇਰੀ ਸਕੱਤਰ, ਗੁਰਪ੍ਰੀਤ ਸਿੰਘ ਸੇਠੀ ਮੈਂਬਰ ਇੰਚਾਰਜ਼ (ਝਬਾਲ, ਭਗਤਾਂਵਾਲਾ), ਮੁਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਸਕੂਲ ਦੇ ਅਧਿਆਪਕ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …