Monday, July 28, 2025
Breaking News

ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ 10ਵੀਂ ਜਮਾਤ ਦਾ ਨਤੀਜ਼ਾ 100 ਫੀਸਦ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ ਨੇ 90.46 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ, ਕੈਸ਼ਫੀ ਪਰਵੀਨ ਸਪੁੱਤਰੀ ਮੁਹੰਮਦ ਸ਼ਕੀਲ 89.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜ਼ਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਕੂਲ ਸਟਾਫ਼ ਵਲੋਂ ਸਮੂਹ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …