Saturday, July 27, 2024

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 10ਵੀਂ’ਚ ਪ੍ਰਾਪਤ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਕਾਰਜ਼ਸ਼ੀਲ ਹੈ ਅਤੇ ਸਕੂਲ ਵਿਦਿਆਰਥੀਆਂ ਨੇ ਇਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
                   ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋੋਗਆਣੀ ਨੇ ਦੱਸਿਆ ਕਿ ਇਸ ਸਾਲ ਕੁੱਲ 265 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਉਨ੍ਹਾਂ ਕਿਹਾ ਕਿ ਜਸ਼ਨਪ੍ਰੀਤ ਸਿੰਘ ਨੇ 93 ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਹਾਸਲ ਕੀਤੇ।
ਸਕੂਲ ਦਾ ਨਤੀਜਾ ਸੌ ਫੀਸਦੀ ਆਉਣ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਪ੍ਰਿਸੀਪਲ ਡਾ. ਗੋਗੋਆਣੀ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …