ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 10ਵੀਂ ਜਮਾਤ ਦੀਆਂ ਵਿਦਿਆਰਥਣਾਂ ’ਚੋਂ ਨੇਹਾ ਯਾਦਵ, ਹਰਲੀਨ ਕੌਰ ਅਤੇ ਸੁਹਾਨੀ ਨੇ ਕ੍ਰਮਵਾਰ 94.15%, 92.15% ਅਤੇ 92.00% ਅੰਕ ਲੈ ਕੇ ਸਕੂਲ ’ਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੌਂਸਲ ਵਲੋਂ ਵਿੱਦਿਆ ਨਾਲ ਸਬੰਧਿਤ ਹਰੇਕ ਪ੍ਰਕਾਰ ਦੀਆਂ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …