Saturday, July 27, 2024

ਖ਼ਾਲਸਾ ਕਾਲਜ ਲਾਅ ਵਿਖੇ ਵਾਤਾਵਰਣ ਸਬੰਧੀ ਕੈਂਪ ਦਾ ਅਗਾਜ਼

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ 7 ਰੋਜ਼ਾ ਕੈਂਪ ਦਾ ਅਗਾਜ਼ ਕੀਤਾ ਗਿਆ।ਪ੍ਰਕਾਸ਼ ਸਿੰਘ ਭੱਟੀ ਪ੍ਰਧਾਨ ਪਲਿਊਸ਼ਨ ਕੰਟਰੋਲ ਕਮੇਟੀ ਅੰਮ੍ਰਿਤਸਰ ਨੇ ਮੁਖ ਮਹਿਮਾਨ ਵਜੋਂ ਕੈਂਪ ਦਾ ਉਦਘਾਟਨ ਕੀਤਾ।ਐਨ.ਐਸ.ਐਸ ਵਲੰਟੀਅਰਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉੁਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਸਾਨੂੰ ਕੁਦਰਤੀ ਤੌਰ ’ਤੇ ਪੱਕੇ ਫਲ ਅਤੇ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ।
                  ਡਾ. ਜਸਪਾਲ ਸਿੰਘ ਨੇ ਵਾਤਾਵਰਣ ਨੂੰ ਸਾਫ਼ ਸੁੱਥਰਾ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮੌਸਮ ਬੜ੍ਹੀ ਹੀ ਤੇਜ਼ੀ ਨਾਲ ਬਦਲ ਰਿਹਾ ਹੈ।ਜਿਸ ਨਾਲ ਗਰਮੀ ਅਤੇ ਸਰਦੀ ਦੀ ਰੁੱਤ ’ਚ ਕਾਫ਼ੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਜੋ ਬੜੀ ਹੀ ਚਿੰਤਾ ਦਾ ਵਿਸ਼ਾ ਹੈ।ਸਾਨੂੰ ਸਾਰਿਆਂ ਨੂੰ ਆਪਣਾ ਮੁੱਢਲਾ ਫ਼ਰਜ਼ ਪਛਾਣਦਿਆਂ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਤੇ ਸਾਫ਼ ਸੁੱਥਰਾ ਵਾਤਾਵਰਣ ਦੇਣ ਲਈ ਹੁਣ ਤੋਂ ਯਤਨ ਕਰਦਿਆਂ ਘੱਟੋ ਘੱਟ ਇਕ ਪੌਦਾ ਤਾਂ ਜ਼ਰੂਰ ਲਗਾਉਣਾ ਚਾਹੀਦਾ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …