Friday, August 1, 2025
Breaking News

ਸਰਕਾਰੀ ਹਾਈ ਸਕੂਲ ਤਕੀਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤਕੀਪੁਰ ਦਾ ਸਰਕਾਰੀ ਹਾਈ ਸਕੂਲ ਪ੍ਰਾਈਵੇਟ ਸਕੂਲੀ ਸਿੱਖਿਆ ਨੂੰ ਪੂਰੀ ਟੱਕਰ ਦੇ ਰਿਹਾ ਹੈ।ਦਸਵੀਂ ਜਮਾਤ ਦੇ ਨਤੀਜਿਆਂ ਨੇ ਵੀ ਇਲਾਕਾ ਨਿਵਾਸੀਆਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੁਸ਼ੀ ਦਾ ਹੁਲਾਰਾ ਦਿੱਤਾ।ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਪਰਮਜੀਤ ਸਿੰਘ 610/650 ਅੰਕ ਲੈ ਲੈ ਕੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 607/650 ਅੰਜਾਂ ਨਾਲ ਦੂਜਾ ਅਤੇ ਰਮਨਪ੍ਰੀਤ ਕੌਰ ਪੁੱਤਰੀ ਜਗਮੇਲ ਸਿੰਘ 602/650 ਨੇ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਸ੍ਰੀਮਤੀ ਸ਼ਰਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਧਿਆਪਕਾਂ ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਮੁਬਾਰਕਬਾਦ ਦਿੱਤੀ।
                    ਇਸ ਮੌਕੇ ਰਮਨਦੀਪ ਕੌਰ ਮੈਥ ਮਿਸਟ੍ਰੈਸ, ਮਨਿੰਦਰ ਕੌਰ ਅਗਰੇਜ਼ੀ ਅਧਿਆਪਕਾ, ਜੈਸਮਿਨ ਕੌਰ ਐਲ.ਏ, ਗੁਰਦੀਪ ਬੁਰਜਹਰੀ ਡੀ.ਪੀ.ਈ, ਗਗਨਦੀਪ ਭੰਗੂ ਪੰਜਾਬੀ ਮਾਸਟਰ, ਕਰਨੈਲ ਸ਼ੇਰੋਂ ਹਿੰਦੀ ਮਾਸਟਰ, ਸੁਖਚੈਨ ਸਾਹੋਕੇ ਅਤੇ ਸਤਨਾਮ ਉੱਭਾਵਾਲ ਸਮਾਜਿਕ ਸਿੱਖਿਆ ਮਾਸਟਰ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ‘ਤੇ ਸ਼ਭਕਾਮਨਾਵਾਂ ਦਿੱਤੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …