ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ
ਸ਼ਰਧਾ ਪ੍ਰਗਟਾਈ ਗਈ।ਇਹ ਸੋਨਾ ਉਨ੍ਹਾਂ 100-100 ਗ੍ਰਾਮ ਦੇ 10 ਸਿੱਕਿਆਂ ਦੇ ਰੂਪ ਵਿੱਚ ਭੇਟ ਕੀਤਾ ਹੈ।ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਸਵਰਗੀ ਮਨਦੀਪ ਸਿੰਘ ਚਾਂਦਨਾ ਦੀ ਇੱਛਾ ਸੀ, ਜਿਸ ਨੂੰ ਪੂਰਾ ਕੀਤਾ ਹੈ।ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡਾ ਹੋਰ ਕੋਈ ਦਰ ਨਹੀਂ ਹੈ, ਜਿਥੋਂ ਆਤਮਿਕ ਅਤੇ ਮਾਨਸਿਕ ਅਗਵਾਈ ਮਿਲਦੀ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਭੇਟਾਵਾਂ ਅਰਪਣ ਕਰਦੀਆਂ ਹਨ।ਕੈਨੇਡਾ ਨਿਵਾਸੀ ਮੇਹਰ ਸਿੰਘ ਚਾਂਦਨਾ ਨੇ ਵੀ ਸੋਨੇ ਦੀ ਸੇਵਾ ਕਰਵਾਈ ਹੈ।ਉਨ੍ਹਾਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ।ਅੰਤ੍ਰਿੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਮੇਹਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਇੰਚਾਰਜ਼ ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘਤੇ ਮੀਤ ਮੈਨੇਜਰ ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media