Thursday, May 29, 2025
Breaking News

ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ ਮਿਲਣ – ਐਡਵੋਕੇਟ ਧਾਮੀ

ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪੈਰੋਕਾਰਾਂ ਨੂੰ ਸਜ਼ਾਵਾਂ ਹੋਣ ’ਤੇ ਦਿੱਤਾ ਪ੍ਰਤੀਕਰਮ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ’ਚ ਵਾਪਰੇ ਬੇਅਦਬੀ ਮਾਮਲਿਆਂ ਵਿਚ ਦੋਸ਼ੀ ਲੋਕਾਂ ਨੂੰ ਸਖ਼ਤ ਸਜ਼ਾਵਾਂ ਹੋਣ ਦੀ ਵਕਾਲਤ ਕਰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ’ਚ ਸਾਲ 2015 ਵਿਚ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਅਦਾਲਤ ਵੱਲੋਂ ਸਜ਼ਾ ਦੇਣ ਦਾ ਸਵਾਗਤ ਕੀਤਾ ਹੈ।ਉਂਝ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਸੰਗੀਨ ਜ਼ੁਰਮ ’ਚ ਸ਼ਾਮਲ ਲੋਕਾਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੱਲਕੇ ’ਚ ਹੋਈ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਦੀ ਭੂਮਿਕਾ ਸਪੱਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ਼ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਵਿਚ ਵੀ ਸਿੱਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖਿਲਾਫ ਵੀ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ।
                ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖ ਸੰਗਤਾਂ ਨੂੰ ਇਨਸਾਫ ਮਿਲ ਸਕੇ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …