ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕਰਕੇ ਸਥਾਨਕ ਸਰਕਾਰਾਂ
ਕੈਬਨਿਟ ਮੰਤਰੀ ਬਣੇ ਡਾ. ਇੰਦਰਬੀਰ ਸਿੰਘ ਨਿੱਜ਼ਰ ਦਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ‘ਤੇ ਗੋਲਡਨ ਗੇਟ ਵਿਖੇ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾ. ਨਿੱਜ਼ਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ` ਨੂੰ ਵੱਡਾ ਫ਼ਤਵਾ ਦਿੱਤਾ ਹੈ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੇ ਹੁਕਮਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਉਪਰੰਤ ਡਾ. ਇੰਦਰਬੀਰ ਸਿੰਘ ਨਿੱਜ਼ਰ ਗੁਰੂ ਘਰ ਦਾ ਅਸ਼ੀਰਵਾਦ ਲੈਣ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਰਵਾਨਾ ਹੋ ਗਏ।
ਇਸ ਮੌਕੇ ਲੋਕ ਸਭਾ ਇੰਚਾਰਜ਼ ਇਕ਼ਬਾਲ ਸਿੰਘ ਭੁੱਲਰ, ਜਿਲ੍ਹਾ ਸਕੱਤਰ ਪ੍ਰਭਬੀਰ ਸਿੰਘ ਬਰਾੜ, ਜਿਲ੍ਹਾ ਈਵੈਂਟ ਇੰਚਾਰਜ਼ ਜਗਦੀਪ ਸਿੰਘ, ਪੰਜਾਬ ਜਾਇੰਟ ਸਕੱਤਰ ਅਸ਼ੋਕ ਤਲਵਾਰ, ਪੰਜਾਬ ਜਾਇੰਟ ਸਕੱਤਰ ਜਸਪ੍ਰੀਤ ਸਿੰਘ, ਸੀਨੀਅਰ ਆਗੂ ਅਨਿਲ ਮਹਾਜਨ, ਜਿਲ੍ਹਾ ਮੀਡਿਆ ਇੰਚਾਰਜ਼ ਵਿਕਰਮਜੀਤ ਵਿੱਕੀ, ਜਿਲ੍ਹਾ ਇੰਚਾਰਜ਼ ਅਸ਼ੋਕ ਸ਼ਰਮਾ, ਜਿਲ੍ਹਾ ਕਿਸਾਨ ਵਿੰਗ ਸਕੱਤਰ ਸਤਵਿੰਦਰ ਸਿੰਘ ਜੌਹਲ, ਡਾ. ਇੰਦਰਪਾਲ, ਭਗਵੰਤ ਸਿੰਘ ਕੰਵਲ, ਰਵਿੰਦਰ ਹੰਸ, ਦੀਕਸ਼ਿਤ ਧਵਨ, ਜਸਪਾਲ ਭੁੱਲਰ, ਨਰਿੰਦਰ ਮਰਵਾਹਾ, ਮੋਤੀ ਲਾਲ, ਜੁਪਿੰਦਰ ਸਿੰਘ, ਜਸਵੰਤ ਸਿੰਘ, ਸੰਜੀਵ ਕੁਮਾਰ, ਤਜਿੰਦਰ ਬਿੱਟੂ, ਰਵਨੀਤ ਬਾਊ, ਹਰਜਿੰਦਰ ਕੌਰ, ਭਜਨ ਕੌਰ, ਬਲ਼ਦੇਵ ਵਡਾਲੀ ਅਤੇ ਵੱਡੀ ਗਿਣਤੀ ‘ਚ ਆਗੂ ਅਤੇ ਵਲੰਟੀਅਰ ਮੌਜ਼ੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media