ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਅੱਜ 9 ਜੁਲਾਈ ਨੂੰ
ਯੂ.ਡੀ.ਆਈ.ਡੀ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦੌਰਾਨ ਚੱਲਣ-ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ.ਡੀ.ਆਈ.ਡੀ ਕਾਰਡ ਮੌਕੇ ‘ਤੇ ਹੀ ਬਣਾਏ ਜਾਣਗੇ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਆਪਣੇ ਕਾਰਡ ਬਣਾਉਣ ਲਈ ਵੱਖ-ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈਂਦੇ ਸੀ।ਉਸ ਦੇ ਮੱਦੇਨਜ਼ਰ ਦਿਵਆਂਗ ਵਿਅਕਤੀਆਂ ਦੀ ਸਹਾਇਤਾ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਦਿਵਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਸਰਟੀਫਿਕੇਟ ਜਾਰੀ ਕਰਨਗੇ।ਡੀ.ਸੀ ਸੂਦਨ ਨੇ ਐਨ.ਜੀ.ਓ ਆਦਿ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਵਿਅਕਤੀਆਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਇਹ ਸਹੂਲਤ ਪ੍ਰਦਾਨ ਕਰਵਾਉਣ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media