Friday, March 28, 2025

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਬੁੱਟਰ, ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …