ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੀ ਹੋਣਹਾਰ ਵਿਦਿਆਰਥਣ ਗੁਰਵੀਰ ਕੌਰ ਸਪੁੱਤਰੀ ਨਰਿੰਦਰ ਸਿੰਘ ਅਤੇ ਬਲਵਿੰਦਰ ਕੌਰ ਐਮ.ਸੀ ਵਾਸੀ ਸਮਰਾਲਾ ਨੇ 545 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਗੁਰਵੀਰ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੇ ਸਕੂਲ ਦੀ ਇਸ ਵਿਦਿਆਰਥਣ ਨੇ ਆਪਣੀ, ਸਕੂਲ ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਸਦਕਾ 84 ਫੀਸਦ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥਣ ਗੁਰਵੀਰ ਕੌਰ ਨੇ ਕਿਹਾ ਕਿ ਉਹ ਆਪਣੀ ਅਗਲੇਰੀ ਉਚ ਪੜ੍ਹਾਈ ਪੂਰਾ ਮਨ ਲਗਾ ਕੇ ਕਰੇਗੀ ਅਤੇ ਇਸ ਤੋਂ ਵੀ ਵੱਧ ਅੰਕ ਹਾਸਲ ਕਰੇਗੀ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …